29ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੇ ਚੌਥੇ ਦਿਨ ਦੀਆਂ ਕੁਝ ਝਲਕਾਂ 2 ਦਸੰਬਰ

ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰ ਅਤੇ ਸ਼੍ਰੋਮਣੀ ਸੇਵਾ ਰਤਨ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵੱਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਦੁੱਤੀ ਗੁਰਮਤਿ ਸੰਗੀਤ ਸੰਮੇਲਨਾਂ ਦੀ ਲੜੀ ਆਰੰਭੀ ਗਈ ਜੋ ਹੁਣ ਉਨ੍ਹਾਂ ਤੋਂ ਵਰੋਸਾਏ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਨਿਰੰਤਰ ਜਾਰੀ ਹੈ। ਜਿਸ ਦੇ ਅੰਤਰਗਤ ਮਿਤੀ 02, 03, 04, 05 ਅਤੇ 06 ਦਸੰਬਰ 2020 ਨੂੰ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ 29ਵਾਂ ਗੁਰਮਤਿ ਸੰਗੀਤ ਸੰਮੇਲਨ ਹੋਇਆ।