Patna Sahib Annual Samagam 2019

ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 352 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰਾਗ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਅਤੇ ਉਹਨਾਂ ਦੇ ਵਿਦਿਆਰਥੀਆਂ ਨੇ ਹਾਜਰੀ ਭਰੀ। ਤਖਤ ਸਾਹਿਬ ਜੀ ਵਿਖੇ ਜਵੱਦੀ ਟਕਸਾਲ ਦੇ ਬਾਨੀ ਸੰਤ ਬਾਬਾ ਸੁਚਾ ਸਿੰਘ ਜੀ ਨੂੰ ਗੁਰਮਤਿ ਦੇ ਪਰਚਾਰ ਲਈ ਕੀਤੇ ਕਾਰਜਾਂ ਨੂੰ ਮੁੱਖ ਰੱਖਦਿਆਂ ਤਖਤ ਸਾਹਿਬ ਜੀ ਤੋਂ “ਸ਼੍ਰੋਮਣੀ ਸੇਵਾ ਰਤਨ” ਅਤੇ ਓਹਨਾ ਤੋਂ ਵਰੋਸਾਏ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨੂੰ “ਸ਼੍ਰੋਮਣੀ ਸਿੱਖ ਪ੍ਰਚਾਰਕ” ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ।

« of 2 »